ਲੁਧਿਆਣਾ, 9 ਸਤੰਬਰ (. )ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਲੁਧਿਆਣਾ ਵਿਚ ਨਵੇਂ ਸੈਸ਼ਨ ਬੀ.ਐਡ (2024-2026) ਦੀ ਸ਼ੁਰੂਆਤ ਮੌਕੇ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ। ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ: ਸਤਵੰਤ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਬਹੁਤ ਹੀ ਉਤਸ਼ਾਹ ਨਾਲ ਨਵੇਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਹਿਲਾਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਆਰਥਣਾਂ ਦੇ ਉੱਜਲ ਭਵਿੱਖ ਲਈ ਅਰਦਾਸ ਕੀਤੀ ਗਈ।
ਇਸ ਪਿਛੋਂ ਦਾਖਲ ਹੋਈਆਂ ਨਵੀਆਂ ਵਿਦਿਆਰਥਣਾਂ ਨੂੰ ਜੀ ਆਇਆਂ ਆਖਣ ਲਈ ਇਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪ੍ਰਿੰਸੀਪਲ ਡਾ: ਸਤਵੰਤ ਕੌਰ ਨੇ ਕਾਲਜ ਦੇ ਫੈਕਲਟੀ ਮੈਂਬਰਾਂ ਨਾਲ ਨਵੇਂ ਆਈਆਂ ਵਿਦਿਆਰਥਣਾਂ ਦੀ ਜਾਣ ਪਛਾਣ ਕਰਵਾਈ। ਇਸ ਮੌਕੇ ਡਾ: ਨਿਰੋਤਮਾ ਸ਼ਰਮਾ ਨੇ ਵਿਦਿਆਰਥਣਾਂ ਨੂੰ ਕਾਲਜ ਦੇ ਨਿਯਮਾਂ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਇਆ। ਇਸ ਮੌਕੇ ਡਾ.ਤ੍ਰਿਪਤਾ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਕਾਲਜ ਦੀ ਜਾਣ-ਪਛਾਣ ਕਰਵਾਈ।। ਇਸ ਮੌਕੇ ਸਮੂਹ ਬੁਲਾਰਿਆਂ ਵਲੋਂ ਵਿਦਿਆਰਥਣਾਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਜਿੰਦਗੀ ਵਿੱਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
Trending
- भारत-पाकिस्तान संघर्ष: संघर्ष विराम के बावजूद तनाव बना हुआ है
- केरल ने बढ़ते मामलों पर प्रकाश डालने वाले आईसीएमआर अध्ययन के बाद एक साल का कैंसर रोकथाम अभियान शुरू किया
- अमेरिका में दुर्घटना के बाद भारतीय छात्रा नीलम शिंदे कोमा में
- US Companies Offered Expedited Visa Access (Gold Card) Through $5 Million Investment
- विधायक गुरप्रीत बस्सी गोगी के भोग व अंतिम अरदास में सभी वर्ग के लोग शामिल हुए
- धीयां का 29वां लोहड़ी मेला संस्कृति के क्षेत्र में अनूठा इतिहास रच गया।
- ਡੀਐਮਸੀ ਹਸਪਤਾਲ ਲੁਧਿਆਣਾ ਦੀ ਡਾ: ਆਸ਼ਿਮਾ ਤਨੇਜਾ ਨੇ ਬਣਾਇਆ ਵਿਸ਼ਵ ਰਿਕਾਰਡ
- ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ

